ਜਥੇਦਾਰ ਹਰਪ੍ਰੀਤ ਸਿੰਘ ਨੇ ਸਿਰੋਪਾਓ ਦੇਣ ਵੇਲੇ ਸਿਧਾਤਾਂ ਦੀਆਂ ਉਡਾਈਆਂ ਧੱਜੀਆਂ:ਰਾਜਾ ਰਾਜ ਸਿੰਘ - ਸ੍ਰੀ ਅਕਾਲ ਤਖ਼ਤ ਸਾਹਿਬ
ਅੰਮ੍ਰਿਤਸਰ: ਬੁੱਢਾ ਦਲ ਦੇ ਆਗੂ ਬਾਬਾ ਰਾਜਾ ਰਾਜ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ 'ਤੇ ਸਿਰੋਪਾਓ ਦੇਣ ਵੇਲੇ ਸਿਧਾਂਤਾਂ ਦੀਆਂ ਧੱਜੀਆਂ ਉਡਾਉਣ ਦੇ ਅਰੋਪ ਲਾਗਾਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਬਾਬਾ ਰਾਜਾ ਰਾਜ ਸਿੰਘ ਨੇ ਕਿਹਾ ਕਿ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾ ਕੇ ਸਨਮਾਨ ਨਾਲ ਸਿਰੋਪਾਓ ਦਿੱਤੇ ਗਏ। ਉਨ੍ਹਾਂ ਕਿਹਾ ਕਿ ਛੋਟੀਆਂ ਜਥੇਬੰਦੀਆਂ ਨੂੰ ਥੱਲੇ ਖੜ੍ਹਾ ਕੇ ਉੱਪਰੋਂ ਸਿਰੋਪਾਓ ਸੁੱਟੇ ਗਏ। ਉਨ੍ਹਾਂ ਕਿਹਾ ਕਿ ਸਿਰੋਪਾਓ ਦੇਣ ਵੇਲੇ ਸਿੱਖੀ ਸਿਧਾਂਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉੱਡੀਆਂ ਹਨ।