ਜੂਡੋ ਖਿਡਾਰੀ ਨੇ ਮਹਾਰਾਜਾ ਰਣਜੀਤ ਸਿੰਘ ਅਵਾਰਡ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ - Gurdaspur
ਗੁਰਦਾਸਪੁਰ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਅਤੇ ਜੂਡੋ ਖਿਡਾਰੀ ਸਾਹਿਲ ਪਠਾਣੀਆ ਨੂੰ ਖੇਡ ਵਿੱਚ ਵਧੀਆ ਪ੍ਰਦਰਸ਼ਨ ਲਈ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਜੂਡੋ ਸੈਂਟਰ ਪਹੁੰਚਣ 'ਤੇ ਜੂਨੀਅਰ ਖਿਡਾਰੀਆਂ ਅਤੇ ਕੋਚ ਅਮਰਜੀਤ ਸ਼ਾਸਤਰੀ ਵੱਲੋਂ ਸਾਹਿਲ ਪਠਾਣੀਆ ਦਾ ਭਰਵਾਂ ਸਵਾਗਤ ਕੀਤਾ ਗਿਆ।