ਕੰਗਨਾ ਨੇ ਖਾਲਿਸਤਾਨ ਬਾਰੇ ਖੁੱਲ੍ਹ ਕੇ ਰੱਖੀ ਰਾਏ, ਦੇਖੋ ਵੀਡੀਓ - ਕੰਗਨਾ ਨੇ ਖਾਲਿਸਤਾਨ ਬਾਰੇ ਖੁੱਲ੍ਹ ਕੇ ਰੱਖੀ ਰਾਏ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸ਼ੁੱਕਰਵਾਰ ਨੂੰ ਆਪਣੀ ਆਉਣ ਵਾਲੀ ਫਿਲਮ 'ਧਾਕੜ' ਦੇ ਪ੍ਰਮੋਸ਼ਨ ਲਈ ਚੰਡੀਗੜ੍ਹ ਪਹੁੰਚੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਗਨਾ ਨੇ ਜਿੱਥੇ ਆਪਣੀ ਫਿਲਮ ਬਾਰੇ ਗੱਲ ਕੀਤੀ, ਉੱਥੇ ਹੀ ਖਾਲਿਸਤਾਨ ਅਤੇ ਅੱਤਵਾਦ ਬਾਰੇ ਵੀ ਖੁੱਲ੍ਹ ਕੇ ਆਪਣੀ ਰਾਏ ਰੱਖੀ। ਉਨ੍ਹਾਂ ਕਿਹਾ ਕਿ ਅਖੰਡ ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਹੈ ਅਤੇ ਕੋਈ ਵੀ ਤਾਕਤ ਭਾਰਤ ਨੂੰ ਤੋੜ ਨਹੀਂ ਸਕਦੀ। ਕੰਗਨਾ ਰਣੌਤ ਨੇ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਕੁਝ ਲੋਕ ਖੜ੍ਹੇ ਹੋ ਕੇ ਕਹਿਣ ਕਿ ਉਹ ਵੱਖਰਾ ਰਾਜ ਚਾਹੁੰਦੇ ਹਨ। ਇੱਕ ਦੇਸ਼ ਇੱਕ ਸਰੀਰ ਵਰਗਾ ਹੈ ਜਿਸ ਤਰ੍ਹਾਂ ਕੋਈ ਵਿਅਕਤੀ ਆਪਣੇ ਸਰੀਰ ਦਾ ਅੰਗ ਕਿਸੇ ਨੂੰ ਨਹੀਂ ਦੇ ਸਕਦਾ, ਉਸੇ ਤਰ੍ਹਾਂ ਦੇਸ਼ ਦਾ ਕੋਈ ਵੀ ਰਾਜ ਦੇਸ਼ ਤੋਂ ਵੱਖ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਮਰਥਕ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਪਰ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਦੇ। ਕੰਗਨਾ ਨੇ ਕਿਹਾ ਕਿ ਖਾਲਿਸਤਾਨ ਸਮਰਥਕਾਂ ਨੂੰ ਵਿਦੇਸ਼ਾਂ ਤੋਂ ਫੰਡ ਮਿਲਦਾ ਹੈ, ਜਿਸ ਦੇ ਆਧਾਰ 'ਤੇ ਉਹ ਭਾਰਤ 'ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।