ਕਾਨੂੰਨਗੋ ਅਤੇ ਪਟਵਾਰ ਯੂਨੀਅਨ ਨੇ ਲਗਾਇਆ ਸਾਂਝੇ ਤੌਰ ਉੱਤੇ ਧਰਨਾ - ਕਾਨੂੰਨਗੋ ਅਤੇ ਪਟਵਾਰ ਯੂਨੀਅਨ
ਰੂਪਨਗਰ: ਦਿ ਰੈਵੇਨਿਊ ਪਟਵਾਰ ਯੂਨੀਅਨ ਰੂਪਨਗਰ ਵੱਲੋਂ ਰੂਪਨਗਰ ਰਣਜੀਤ ਸਿੰਘ ਬਾਗ ਵਿਖੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਾਨੂੰਨਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਇਹ ਹੜਤਾਲ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਵਰਗ ਨਾਲ ਧੱਕਾ ਕਰ ਰਹੀ ਹੈ। ਜਿਸ ਵਿੱਚ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚ ਕਾਨੂੰਨਗੋ ਅਤੇ ਪਟਵਾਰ ਯੂਨੀਅਨ ਸਾਂਝੇ ਤੌਰ ਤੇ ਪ੍ਰਦਰਸ਼ਨ ਕਰ ਰਹੀ ਹੈ। ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਤੋਂ ਆਰਥਿਕ ਮੰਗ ਮੰਗਣ ਦੀ ਗੱਲ ਤਾਂ ਦੂਰ ਦੀ ਰਹੀ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ 1056 ਪੋਸਟਾਂ ਘਟਾ ਦਿੱਤੀਆਂ ਗਈਆਂ ਹਨ।
Last Updated : Sep 9, 2022, 8:30 PM IST