ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ,ਅਸੀਂ ਵੱਡੀ ਲੀਡ ਨਾਲ ਜਿੱਤਾਂਗੇ: ਕੰਵਲਜੀਤ ਰਾਣੀਕੇ - Gulzar Singh Ranike
ਫ਼ਰੀਦਕੋਟ: ਗੁਲਜਾਰ ਰਾਣੀਕੇ ਦੀ ਪਤਨੀ ਕੰਵਲਜੀਤ ਕੌਰ ਰਣੀਕੇ ਵਲੋਂ ਫ਼ਰੀਦਕੋਟ ਦੀ ਪੁਰੀ ਕਲੌਨੀ ਵਿਚ ਕੀਤਾ ਗਿਆ ਡੋਰ ਟੂ ਡੋਰ ਚੋਣ ਪ੍ਰਚਾਰ। ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਦਾ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਲੋਕ ਸਭਾ ਚੋਣਾਂ ਦੇ ਚਲਦਿਆਂ ਪੰਜਾਬ ਅੰਦਰ 19 ਮਈ ਨੂੰ ਲੋਕ ਸਭਾ ਦੀਆਂ 13 ਸੀਟਾਂ 'ਤੇ ਚੋਣ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ।