ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਖਾਲੜਾ ਮਿਸ਼ਨ ਸੰਸਥਾ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ - protest in amritsar
ਅੰਮ੍ਰਿਤਸਰ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਅਤੇ ਪੰਜਾਬ ਵਿੱਚ ਬਣਾਏ ਗਏ ਝੂਠੇ ਪੁਲਿਸ ਮੁਕਾਬਲਿਆਂ ਦਾ ਹਿਸਾਬ ਲੈਣ ਲਈ "ਖਾਲੜਾ ਮਿਸ਼ਨ ਸੰਸਥਾ" ਵੱਲੋਂ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗਲਬਾਤ ਕਰਦਿਆਂ ਖਾਲੜਾ ਮਿਸ਼ਨ ਸੰਸਥਾ ਦੇ ਆਗੂ ਵਿਰਸਾ ਸਿੰਘ ਨੇ ਦੱਸਿਆ ਕਿ ਪੰਜਾਬ 'ਚ ਬਣਾਏ ਗਏ ਝੂਠੇ ਪੁਲਿਸ ਮੁਕਾਬਲਿਆਂ ਦਾ ਹਿਸਾਬ ਲੈਣ ਵਾਸਤੇ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭਗੌੜਾ ਕਰਾਰ ਦੇਣ ਤੇ ਗ੍ਰਿਫਤਾਰ ਕਰਨ ਸੰਬਧੀ "ਖਾਲੜਾ ਮਿਸ਼ਨ ਸੰਸਥਾ" ਵੱਲੌ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।