ਅਮਲੋਹ ਵਿੱਚ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ - ਖੇਡਾਂ ਵਤਨ ਪੰਜਾਬ ਦੀਆਂ 2022
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ 2022 ਪ੍ਰੋਗਰਾਮ ਉਲੀਕਿਆ ਗਿਆ ਹੈ,ਜਿਸ ਦੇ ਮੱਦੇਨਜ਼ਰ ਬਲਾਕ ਪੱਧਰ ਤੇ ਕਾਰਵਾਈ ਜਾ ਰਹੀ ਖੇਡਾਂ ਦੀ ਲੜੀ ਅਧੀਨ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿਖੇ ਬਲਾਕ ਅਮਲੋਹ ਦੀਆਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ ਜੋਰਾ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਉੱਥੇ ਹੀ ਜਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਨੇ ਜਿਲ੍ਹੇ ਵਿਖੇ ਹੋਣ ਵਾਲੀ ਖੇਡਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।