ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ 1 ਕਿਲੋ 234 ਗ੍ਰਾਮ ਹੈਰੋਇਨ ਬਰਾਮਦ - ਦੇਸ਼ ਵਿਰੋਧੀ ਗਤੀਵਿਧੀਆਂ
ਤਰਨਤਾਰਨ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਸਮੇਂ ਸਮੇਂ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਤਾਜ਼ਾ ਮਾਮਲਾ ਵੀ ਪਾਕਿਸਤਾਨ ਦੀ ਨਾਪਾਕ ਹਰਕਤ ਦਾ ਹੀ ਹੈ। ਇਸ ਸੰਬੰਧੀ ਅੱਜ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਪਿੰਡ ਕਲਸ ਵਿਚ ਡਰੋਨ ਰਾਹੀਂ ਕੁਝ ਸਮਾਨ ਸੁੱਟਿਆ ਗਿਆ ਹੈ। ਜਦੋਂ ਪੁਲਿਸ ਨੇ ਇਸਦੀ ਜਾਂਚ ਕੀਤੀ ਤਾਂ ਇਹ 2 ਪੈਕਟਾਂ ਵਿਚ ਸੁੱਟੀ ਗਈ 1 ਕਿਲੋ 234 ਗ੍ਰਾਮ ਹੈਰੋਇਨ ਸੀ। ਉਨ੍ਹਾਂ ਕਿਹਾ ਕਿ ਭਾਵੇ ਬੀਐੱਸਐਫ਼ ਅਤੇ ਪੰਜਾਬ ਪੁਲਿਸ ਰੋਜ਼ਾਨਾ ਰਾਤ ਸਮੇਂ ਪੈਟਰੋਲਿੰਗ ਪਾਰਟੀਆਂ ਗਸ਼ਤ ਕਰਦੀਆਂ ਹਨ ਅਤੇ ਡਰੋਨ ਤੇ ਵੀ ਬਾਜ਼ ਅੱਖ ਰੱਖੀ ਜਾਂਦੀ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਪਾਕਿਸਤਾਨ ਵਲੋਂ ਹੈਰੋਇਨ ਜਾਂ ਹਥਿਆਰ ਸੁੱਟ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਪਾਕਿਸਤਾਨ ਦੀਆਂ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਭਾਵੇ ਹੋਰ ਸ਼ਖ਼ਤ ਰਣਨੀਤੀ ਘੜੀ ਜਾ ਰਹੀ ਹੈ ਅਤੇ ਭਾਰਤੀ ਸਮਗਲਰਾਂ 'ਤੇ ਵੀ ਚੌਕਸੀ ਵਰਤੀ ਜਾ ਰਹੀ ਹੈ