ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਸੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ - ਆਮ ਆਦਮੀ ਪਾਰਟੀ
ਤਰਨਤਾਰਨ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Committee Punjab) ਵੱਲੋਂ ਤਰਨਤਾਰਨ ਦੇ ਡੀ.ਸੀ. ਦਫ਼ਤਰ (DC of Tarn Taran Office) ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ। ਕਿਸਾਨਾਂ ਨੇ ਕਿਹਾ ਪਹਿਲੀਆਂ ਸਰਕਾਰਾਂ ਵਾਂਗ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਚਲ ਰਹੀ ਹੈ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸਾਡੀਆਂ ਚੱਲੀਆਂ ਆ ਰਹੀਆਂ ਮੰਗਾਂ ਅੱਜ ਤੱਕ ਮੰਨਿਆ ਨਹੀਂ ਗਈਆਂ ਨਹਿਰਾਂ ਵਿੱਚ ਪਾਣੀ ਨਹੀ ਛੱਡਿਆ ਜਾ ਰਿਹਾ। ਜਿਸ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਜਲੀ ਦੇ ਲੰਬੇ-ਲੰਬੇ ਕੱਟ ਰੋਜ਼ ਲੱਗ ਰਹੇ ਹਨ। ਆਮ ਆਦਮੀ ਪਾਰਟੀ ਨੇ ਕਿਹਾ ਸੀ ਸਰਕਾਰਾਂ ਆਉਣ ਤੋਂ ਬਾਅਦ ਘੱਟ ਨਹੀਂ ਲੱਗਣਗੇ ਲੇਕਨ ਸਿਟੀ ਕੁਝ ਹੋਰ ਹੀ ਹੈ ਲਾਅ ਐਂਡ ਆਰਡਰ ਦੀ ਸਥਿਤੀ ਵੀ ਖ਼ਰਾਬ ਹੁੰਦੀ ਜਾ ਰਹੀ ਹੈ।