ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ 'ਤੇ ਹੋ ਰਹੇ ਪਰਚਿਆਂ ਨੂੰ ਲੈ ਕੇ ਕੀਤੀ ਪ੍ਰੈੱਸ ਕਨਫਰੰਸ - ਭਾਰਤੀ ਕਿਸਾਨ ਯੂਨੀਅਨ ਦਾ ਧਰਨਾ ਪ੍ਰਦਰਸ਼ਨ
ਜਲੰਧਰ: ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਰਾਜ ਦੇ ਹੋਰ ਕਿਸਾਨ ਯੂਨੀਅਨ ਵੱਲੋਂ ਪਰਾਲੀ ਜਲਾਉਣ ਨੂੰ ਲੈ ਕੇ ਕਿਸਾਨਾਂ 'ਤੇ ਪਰਚਾ ਦਰਜ ਕੀਤੇ ਜਾ ਰਹੇ ਅਤੇ ਲਗਾਏ ਜਾ ਰਹੇ ਜੁਰਮਾਨੇ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਸਬੰਧ ਵਿੱਚ ਕਿਸਾਨਾਂ ਦੇ ਨੇਤਾ ਕਾਕਾ ਸਿੰਘ ਨੇ ਕਿਹਾ ਕਿ ਰਾਜ ਵਿੱਚ 48000 ਤੋਂ ਜ਼ਿਆਦਾ ਕਿਸਾਨਾਂ ਦੀ ਪਰਾਲੀ ਨੂੰ ਅੱਗ ਨੂੰ ਲੈ ਕੇ ਕੇਸ ਦਰਜ ਕੀਤੇ ਗਏ ਹਨ ਅਤੇ ਜ਼ੁਰਮਾਨਾ ਵੀ ਲਗਾਇਆ ਗਿਆ ਹੈ ਜਿਸ ਨੂੰ ਲੈ ਕੇ ਬਠਿੰਡਾ ਦੇ ਜੈਤੋ ਵਾਲੀ ਮੰਡੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ 'ਤੇ ਹੋਰ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਨੂੰ ਲੈ ਕੇ ਫਿਕਸ ਕੀਤੇ ਗਏ ਬੋਨਸ ਅਤੇ ਮਸ਼ੀਨਰੀ ਦੇਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਿਸਾਨਾਂ 'ਤੇ ਕੇਸ ਦਰਜ ਕਰਵਾ ਰਹੀ ਹੈ ਉੱਥੇ ਪੰਜਾਬ ਸਰਕਾਰ ਦੇ ਵੱਲੋਂ ਗੰਨਾ ਕਿਸਾਨਾਂ ਦੀ ਬਹੁਤ ਜ਼ਿਆਦਾ ਰਕਮ ਬਕਾਇਆ ਹੈ ਜੋ ਕਿ ਪਿਛਲੇ ਦੋ ਸਾਲਾਂ ਤੋਂ ਨਹੀਂ ਦਿੱਤੀ ਜਾ ਰਹੀ।