ਮਜਬੂਰ ਮਜ਼ਦੂਰ ਜਥੇਬੰਦੀ ਅਤੇ ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਦਿੱਤੀ ਚਿਤਾਵਨੀ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਤੇ ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਵੱਲੋਂ ਮਜ਼ਦੂਰਾਂ ਨੂੰ 100 ਦਿਨ ਹੀ ਕੰਮ ਦਿੱਤਾ ਜਾ ਰਿਹਾ ਹੈ, ਪਰ ਦਿਹਾੜੀ ਬਹੁਤ ਘੱਟ ਦਿੱਤੀ ਜਾ ਰਹੀ ਹੈ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿਸੇ ਵੀ ਮਜ਼ਦੂਰ ਦੀ ਦਿਹਾੜੀ ਘੱਟ ਨਹੀਂ ਹੋਵੇਗੀ ਪੂਰੀ ਦਿੱਤੀ ਜਾਵੇਗੀ, ਪਰ ਸਰਕਾਰ ਆਪਣੇ ਵਾਅਦਿਆਂ ਤੋਂ ਭੁੱਲ ਰਹੀ ਹੈ ਮਜ਼ਦੂਰਾਂ ਦੇ ਵਾਅਦੇ ਭੁੱਲਣ ਕਾਰਨ ਹੀ ਆਮ ਆਦਮੀ ਪਾਰਟੀ ਨੂੰ ਸੰਗਰੂਰ ਦੀ ਜ਼ਿਮਣੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਮਜ਼ਦੂਰਾਂ ਨੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਾਈ ਸੀ ਪਰ ਜੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਨਤੀਜੇ ਘਾਤਕ ਦੇਖਣ ਨੂੰ ਮਿਲਣਗੇ।