ਕਿਸਾਨਾਂ ਦਾ ਦਿੱਲੀ ਨੂੰ ਵੱਡਾ ਕਾਫ਼ਲਾ ਹੋਇਆ ਰਵਾਨਾ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਫ਼ਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਲੀ ਸਿੰਘੂ ਬਾਰਡਰ ਲਈ ਇੱਕ ਵੱਡਾ ਕਾਫ਼ਲਾ ਰਵਾਨਾ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਲੀ ਤੋਂ ਅਮਰਜੈਂਸੀ ਦੇ ਸੱਦਾ ਆਉਣ 'ਤੇ ਉਨ੍ਹਾਂ ਨੂੰ ਰਵਾਨਾ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਧਰਨੇ ਵਿੱਚ ਜੋ ਸ਼ਰਾਰਤੀ ਅਨਸਰ ਆ ਕੇ ਮਾਹੌਲ ਹੋਰ ਖ਼ਰਾਬ ਕਰ ਰਹੇ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਉਹ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ।