ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - Protest
ਹੁਸ਼ਿਆਰਪੁਰ:ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ (Protest) ਚੱਲ ਰਿਹਾ ਸੀ।ਹੁਸ਼ਿਆਰਪੁਰ ਦੇ ਮਿੰਨੀ ਸੈਕਟਰੀਏਟ (Mini Secretariat) ਤੋਂ ਮੁਲਾਜ਼ਮ ਵੱਡੀ ਗਿਣਤੀ ਵਿਚ ਪਟਿਆਲਾ ਵਿਖੇ ਹੋ ਰਹੇ ਵੱਡੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ।ਇਸ ਮੌਕੇ ਜਸਵੀਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਅੜੀਅਲ ਰਵੱਈਆ ਨੂੰ ਛੱਡ ਨਹੀਂ ਰਹੀ ਹੈ।ਇਸ ਲਈ ਪਟਿਆਲਾ ਵਿਖੇ ਵੱਡਾ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਾਂ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਹੋਰ ਤੇਜ ਕਰਾਂਗੇ।