ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਬੀਐਸਐਫ ਜਵਾਨਾਂ ਨੂੰ ਬੰਨ੍ਹੀ ਰੱਖੜੀ, ਕਿਹਾ... - ਭੈਣਾਂ ਵੱਲੋਂ ਵੀਰਾਂ ਦੀ ਲੰਮੀ ਉਮਰ ਦੀ ਕਾਮਨਾ
ਅੰਮ੍ਰਿਤਸਰ: ਰੱਖੜੀ ਦੇ ਪਾਵਨ ਤਿਉਹਾਰ ਮੌਕੇ ਅੰਮ੍ਰਿਤਸਰ ਵਿਖੇ ਭਾਜਪਾ ਦੀ ਸਰਕਾਰ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਬਾਰਡਰ ’ਤੇ ਮੌਜੂਦ ਜਵਾਨਾਂ ਨੂੰ ਰੱਖੜੀ ਬੰਨ੍ਹੀ। ਜਵਾਨਾਂ ਦੀ ਕਲਾਈ ’ਤੇ ਰੱਖੜੀ ਬੰਨ੍ਹ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਨਾਲ ਹੀ ਭੈਣਾਂ ਵੱਲੋਂ ਵੀਰਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਦੱਸਿਆ ਕਿ ਬਾਰਡਰ ’ਤੇ ਬੀਐਸਐਫ ਦੀ ਤੈਨਾਤੀ ਦੇ ਤਿੰਨ ਸਾਲ ਬਾਅਦ 1968 ਤੋਂ ਲੈ ਕੇ ਹੁਣ ਤੱਕ ਨਿਰੰਤਰ ਉਹ 55 ਸਾਲਾਂ ਤੋਂ ਉਨ੍ਹਾਂ ਵੱਲੋਂ ਸਰਹੱਦੀ ਰੱਖਿਆ ਕਰਨ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਰੱਖੜੀ ਬੰਨ੍ਹ ਰਹੀ ਹੈ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰ ਰਹੀ ਹੈ। ਇਸ ਮੌਕੇ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਕਿਹਾ ਕਿ ਅਸੀਂ ਸਰਹੱਦ ’ਤੇ ਦੇਸ਼ ਦੇ ਨੌਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਬਹੁਤ ਹੀ ਖੁਸ਼ ਹਨ।