ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ - Shiromani Akali Da
ਬਰਨਾਲਾ: ਪੰਜਾਬ ਦੇ ਮਾਝਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਸੱਤਾਧਾਰੀ ਕਾਂਗਰਸ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਸ਼ਹਿਰੀ ਪ੍ਰਧਾਨ ਸੰਜੀਵ ਸ਼ੋਰੀ ਨੇ ਕਿਹਾ ਕਿ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਹੋਈ ਹੈ। ਸਰਕਾਰ ਵੱਲੋਂ ਇਸ ਮਾਮਲੇ 'ਤੇ ਛੋਟੇ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂਕਿ ਪੀੜਤ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਨਾਮ ਲਿਆ ਜਾ ਰਿਹਾ ਹੈ। ਸਰਕਾਰ ਅਸਲ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ 'ਤੇ ਸਿਰਫ ਖਾਨਾਪੂਰਤੀ ਕਰ ਰਹੀ ਹੈ।