ਭਾਜਪਾ 'ਚ ਸ਼ਾਮਿਲ ਹੋਏ ਵੱਖ ਵੱਖ ਪਾਰਟੀਆਂ ਦੇ ਆਗੂ - Amritsar latest news
ਅੰਮ੍ਰਿਤਸਰ: ਇੱਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਭਾਜਪਾ ਅਪਰੇਸ਼ਨ ਲੋਟਸ ਚਲਾਉਣ ਦੀਆਂ ਤਿਆਰੀਆਂ 'ਚ ਹੈ ਤੇ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। Latest news from Amritsar. ਦੂਜੇ ਪਾਸੇ ਅੰਮ੍ਰਿਤਸਰ ਵਿੱਚ ਅੰਮ੍ਰਿਤਸਰ ਵਿੱਚ ਭਾਜਪਾ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਇੰਚਾਰਜ ਜਗਮੋਹਨ ਸਿੰਘ ਰਾਜੂ ਦੀ ਅਗਵਾਈ ਵਿੱਚ 25 ਸਤੰਬਰ ਨੂੰ ਕਾਂਗਰਸ ਪਾਰਟੀ ਦੇ 2 ਸੌ ਦੇ ਕਰੀਬ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋਏ ਤੇ ਇਨ੍ਹਾਂ ਪਰਿਵਾਰਾਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਗਮੋਹਨ ਸਿੰਘ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਨਫੀਡੈਂਟ ਮੋਸ਼ਨ ਲੈਣਾ ਚਾਹੁੰਦੇ ਹਨ। ਪਰ ਪੰਜਾਬ ਦੇ ਲੋਕਾਂ ਦੇ ਅੱਗਿਓਂ ਕੌਨਫੀਡੈਂਸ ਮੋਸ਼ਨ ਕੰਮ ਨਹੀਂ ਕਰ ਰਿਹਾ।