ਜਾਣੋ ਕੀ ਹੈ 'ਕੋਵਿਡ ਫਤਹਿ ਕਿੱਟ' - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਫਤਿਹ ਕਿੱਟ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਬਾਰੇ ਡਾ. ਸੰਦੀਪ ਸਿੰਘ ਨੇ ਦੱਸਿਆ ਹੈ ਕਿ ਇਸ ਫਤਹਿ ਕਿੱਟ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮਾਮੀਟਰ, ਦਵਾਈਆਂ ਅਤੇ ਕਾੜੇ ਤੋਂ ਇਲਾਵਾ ਸਬੰਧਿਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ।ਉਨ੍ਹਾਂ ਦੱਸਿਆ ਹੈ ਕਿ ਕਿੱਟ ਵਿਚ ਸਵੈ ਨਿਗਰਾਨੀ ਚਾਰਟ ਉਤੇ ਸਾਰੀ ਜਾਣਕਾਰੀ ਦਿੱਤੀ ਹੋਈ ਹੈ।ਇਸ ਕਿੱਟ ਦਾ ਮਕਸਦ ਇਕਾਂਤਵਾਸ ਵਿਚ ਰਹਿ ਰਹੇ ਸਾਰੇ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਇਹ ਫਤਿਹ ਕਿੱਟ ਪੌਜ਼ੀਟਿਵ ਆਉਣੇ ਵਾਲੇ ਵਿਅਕਤੀ ਨੂੰ ਹੀ ਦਿੱਤੀ ਜਾਂਦੀ ਹੈ।