ਖੱਬੇਪੱਖੀ ਪਾਰਟੀਆਂ ਨੇ ਮਹਿੰਗਾਈ ਦੇ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਸਾੜਿਆ - Central government protests
ਹੁਸ਼ਿਆਰਪੁਰ: ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਵਿਰੁੱਧ ਪੰਜ ਖੱਬੇਪੱਖੀ ਪਾਰਟੀਆਂ ਵੱਲੋਂ ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਚੌਂਕ (Sri Anandpur Sahib Chowk of Garhshankar) ਵਿਖੇ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਰੋਸ ਪ੍ਰਦਰਸ਼ਨ (Central government protests) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ (Central Government) ਦੇਸ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ‘ਤੇ ਰੋਕ ਲਗਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਅੱਜ ਦੇਸ ਦੇ ਕਈ ਘਰ ਵਿੱਚ ਲੋਕ ਰੋਟੀ ਤੋਂ ਵੀ ਭੁੱਖੇ ਸੌ ਦੇ ਹਨ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ (Central Government) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਮਹਿੰਗਾਈ ‘ਤੇ ਜਲਦ ਹੀ ਰੋਕ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਅੰਦਰ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।