ਗੜ੍ਹਸ਼ੰਕਰ 'ਚ ਸਾਬਕਾ ਵਿਧਾਇਕ ਨੇ ਵੰਡੇ ਆਯੂਸ਼ਮਾਨ ਕਾਰਡ - ਹੁਸ਼ਿਆਰਪੁਰ
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਕਿਸਾਨਾਂ ਨੂੰ ਸਿਹਤ-ਸਹੂਲਤਾਂ ਦੇਣ ਦੇ ਮਕਸਦ ਦੇ ਨਾਲ ਆਯੂਸ਼ਮਾਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਉੱਥੇ ਹੀ ਇਸ ਸਬੰਧ ਦੇ ਵਿੱਚ ਮਾਰਕੀਟ ਕਮੇਟੀ ਗੜ੍ਹਸ਼ੰਕਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦੇ ਵਿੱਚ ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ ਪੰਜਾਬ ਕਾਂਗਰਸ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ ਅਤੇ ਪੰਜਾਬ ਜਨਰਲ ਸਕੱਤਰ ਨੇ ਕਿਸਾਨਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਯੂਸ਼ਮਾਨ ਕਾਰਡ ਵੰਡੇ।