ਸ਼ਰਾਬ ਫੈਕਟਰੀ ਮਾਮਲਾ: ਵਿਧਾਇਕ ਘੁਬਾਇਆ ਦੇ ਵਿਸ਼ਵਾਸ ਤੋਂ ਬਾਅਦ ਹਾਈਵੇ ਤੋਂ ਚੁੱਕਿਆ ਧਰਨਾਂ - ਵਿਧਾਇਕ ਦਵਿੰਦਰ ਸਿੰਘ ਘੁਬਾਇਆ
ਫਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਹੀਰਾਂ ਵਾਲੀ ਦੇ ਨੇੜੇ ਲੱਗਣ ਵਾਲੀ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਪਿੰਡ ਹੀਰਾਂ ਵਾਲੀ ਅਤੇ ਦਰਜਨਾਂ ਨੇੜਲੇ ਪਿੰਡਾਂ ਅਤੇ ਢਾਣੀਆਂ ਦੇ ਵਾਸੀਆਂ ਵੱਲੋਂ ਪਿਛਲੇ ਲੱਗਭਗ 42 ਦਿਨਾਂ ਤੋਂ ਸੰਘਰਸ਼ ਕੀਤੇ ਜਾ ਰਿਹਾ ਹੈ। ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਧਰਨੇ ਵਾਲੀ ਥਾਂ 'ਤੇ ਪਹੁੰਚਕੇ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ ਨੂੰ ਨਾ ਲਗਣ ਸਬੰਧੀ ਜਾਰੀ ਕੀਤੇ ਪੱਤਰ ਸਬੰਧੀ ਜਾਣਕਾਰੀ ਦਿੱਤੀ। ਪਿੰਡਾਂ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ ਨਾ ਲਗਾਉਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਪਿੰਡਾਂ ਦੇ ਵਾਸੀਆਂ ਵੱਲੋਂ ਬਣਾਈ ਗਈ ਕਮੇਟੀ ਨੂੰ ਪੜ੍ਹਾ ਦਿੱਤਾ ਗਿਆ ਹੈ ਅਤੇ ਸ਼ਰਾਬ ਫੈਕਟਰੀ ਦੀ ਕਾਰਵਾਈ ਨੂੰ ਰੱਦ ਕਰਨ ਸਬੰਧੀ ਪ੍ਰਦੂਸ਼ਨ ਕੰਟਰੋਲ ਬੋਰਡ ਕਾਰਵਾਈ ਕਰ ਰਿਹਾ ਹੈ।