ਸੂਬੇ ਭਰ ਦੇ ਸ਼ਰਾਬ ਦੇ ਠੇਕੇਦਾਰਾਂ ਨੇ ਨਵੀਂ ਐਕਸਾਈਜ਼ ਪਾਲਿਸੀ ਦਾ ਕੀਤਾ ਬਾਈਕਾਟ, ਚੁੱਕੇ ਇਹ ਵੱਡੇ ਸਵਾਲ - Liquor traders boycott Punjab government new excise policy
ਲੁਧਿਆਣਾ:ਜ਼ਿਲ੍ਹੇ ਦੇ ਨਿੱਜੀ ਰੈਸਟੋਰੈਂਟ ਵਿੱਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਭਰ ਦੇ ਠੇਕੇਦਾਰਾਂ ਨੇ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੁਆਰਾ ਲਿਆਂਦੀ ਜਾ ਰਹੀ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਇਤਰਾਜ਼ ਜਤਾਇਆ। ਪਹਿਲੀ ਗੱਲ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ਨੂੰ ਕਾਰੋਬਾਰੀਆਂ ਦੇ ਵਿਰੋਧੀ ਦੱਸਿਆ ਅਤੇ ਕਿਹਾ ਕਿ ਕੁਝ ਕੁ ਵੱਡਿਆਂ ਘਰਾਣਿਆਂ ਨੂੰ ਖੁਸ਼ ਕਰਨ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਦੌਰਾਨ ਸ਼ਰਾਬ ਕਾਰੋਬਾਰੀਆਂ ਵੱਲੋਂ ਐਕਸਾਈਜ਼ ਦੀ ਨਵੀਂ ਪਾਲਿਸੀ ਦਾ ਬਾਈਕਾਟ ਕੀਤਾ ਗਿਆ ਹੈ । ਇਸ ਮੌਕੇ ’ਤੇ ਸ਼ਰਾਬ ਕਾਰੋਬਾਰੀਆਂ ਨੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨਵੀ ਐਕਸਾਈਜ਼ ਪਾਲਿਸੀ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਪਾਲਿਸੀ ਦੇ ਨਾਲ ਕੁਝ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚੇਗਾ। ਕਾਰੋਬਾਰੀਆਂ ਨੇ ਕਿਹਾ ਕਿ ਪਾਲਿਸੀ ਅਜਿਹੀ ਲਿਆਂਦੀ ਗਈ ਹੈ ਜਿਸ ਨਾਲ ਉਨ੍ਹਾਂ ਨੂੰ ਹੁਣ ਕੋਈ ਹੋਰ ਕੰਮ ਕਰਨਾ ਪਵੇਗਾ, ਉਨ੍ਹਾਂ ਨੇ ਕਿਹਾ ਕਿ 30-30 ਕਰੋੜ ਦੇ ਗਰੁੱਪ ਬਣਾਉਣ ਦਾ ਸਿੱਧਾ ਮੰਤਵ ਛੋਟੇ ਵਪਾਰੀਆਂ ਨੂੰ ਪੂਰੀ ਤਰਾਂ ਖਤਮ ਕਰਨਾ ਹੈ, ਉਨ੍ਹਾਂ ਨੇ ਕਿਹਾ ਕਿ ਅਸੀਂ 12-12 ਸਾਲ ਤੋਂ ਕੰਮ ਕਰ ਰਹੇ ਹਾਂ ਪਰ ਹੁਣ ਉਨ੍ਹਾਂ ਨੂੰ ਇਸ ਕਿੱਤੇ ਨੂੰ ਛੱਡਣਾ ਪਵੇਗਾ ।