ਲੌਕਡਾਊਨ 'ਚ ਕੰਮ ਬੰਦ ਹੋਣ ਕਾਰਨ ਡਰਾਈਵਰ ਹੋਏ ਪ੍ਰੇਸ਼ਾਨ
ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਦੇਸ਼ 'ਚ ਲੱਗੇ ਲੌਕਡਾਉਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਛੋਟੇ-ਵੱਡੇ ਕਾਰੋਬਾਰ ਸਭ 'ਤੇ ਬਹੁਤ ਅਸਰ ਪਿਆ ਹੈ। ਇਸੇ ਤਰ੍ਹਾਂ ਹੀ ਛੋਟੀਆਂ ਗੱਡੀਆਂ ਵਿੱਚ ਢੋਆ-ਢੁਆਈ ਦਾ ਕੰਮ ਕਰਨ ਵਾਲੇ ਡਰਾਈਵਰ ਵੀ ਇਸ ਮਹਾਂਮਾਰੀ ਦੀ ਮਾਰ ਝੱਲ ਰਹੇ ਹਨ। ਇਸ ਮਾਮਲੇ 'ਤੇ ਈਟੀਵੀ ਭਾਰਤ ਵੱਲੋਂ ਜਦੋਂ ਡਰਾਈਵਰਾਂ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕੋਰੋਨਾ ਦੇ ਕਾਰਨ ਸਾਰਾ ਕੰਮਕਾਰ ਬੰਦ ਹੋ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਘਰ ਚਲਾਉਣ ਦੇ ਵਿੱਚ ਵੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੱਡੀਆਂ ਵੀ ਲੋਨ 'ਤੇ ਹਨ, ਕੰਮ ਨਾ ਹੋਣ ਕਾਰਨ ਉਹ ਲੋਨ ਦੀਆਂ ਕਿਸ਼ਤਾਂ ਵੀ ਨਹੀਂ ਭਰ ਸਕਦੇ। ਜਿਸ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬੇਹੱਦ ਕਮਜ਼ੋਰ ਹੋ ਗਈ ਹੈ।