ਮੋਗਾ: ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵੱਲੋਂ ਰਵਨੀਤ ਬਿੱਟੂ ਦਾ ਫੂਕਿਆ ਗਿਆ ਪੁਤਲਾ - lok insaaf party protest
ਮੋਗਾ: ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵੱਲੋਂ ਰਵਨੀਤ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਕੱਲ੍ਹ ਲੁਧਿਆਣਾ ਦੇ ਵਿੱਚ ਰਵਨੀਤ ਬਿੱਟੂ ਦੀ ਕੋਠੀ ਦੇ ਬਾਹਰ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਗਈ ਗੁੰਡਾਗਰਦੀ 'ਤੇ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਵਰਕਰ ਜੁਗਰਾਜ ਸਿੰਘ ਨੇ ਕਿਹਾ ਕਿ ਸ਼ਨੀਵਾਰ ਨੂੰ ਰਵਨੀਤ ਸਿੰਘ ਬਿੱਟੂ ਦੀ ਕੋਠੀ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਲੋਕ ਇਨਸਾਫ਼ ਪਾਰਟੀ ਦੇ ਕੁੱਝ ਵਰਕਰਾਂ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਇੱਕ ਸਿੱਖ ਵਰਕਰ ਦੀ ਦਸਤਾਰ ਦੀ ਬੇਅਦਬੀ ਵੀ ਕੀਤੀ ਗਈ ਸੀ। ਜਿਸ ਦੇ ਚੱਲਦੇ ਅਸੀ ਉਨ੍ਹਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਜੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।