ਮੂੰਗੀ ਦੀ ਫਸਲ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਫੈਸਲਾ - ਐਮਐਸਪੀ ਤੋਂ ਘੱਟ ਖਰੀਦੀ ਗਈ ਮੂੰਗੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਦੀ ਫਸਲ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹੈ ਕਿ ਉਨ੍ਹਾਂ ਦੀ ਅਪੀਲ ’ਤੇ ਜਿਨ੍ਹਾਂ ਵੀ ਕਿਸਾਨਾਂ ਨੇ ਮੂੰਗੀ ਦੀ ਫਸਲ ਨੂੰ ਬੀਜ਼ੀ ਸੀ। ਉਨ੍ਹਾਂ ਨੂੰ ਸਾਡੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦਿਨਾਂ ਚ ਐਮਐਸਪੀ ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ। ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।