ਲੁਧਿਆਣਾ: ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ - meeting of Shiromani Akali Dal held in Raikot
ਲੁਧਿਆਣਾ: ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਦੀ 1 ਅਹਿਮ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਪਾਰਟੀ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਤਲਵੰਡੀ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇੱਕ ਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਹਮੇਸ਼ਾਂ ਉਨਾਂ ਨਾਲ ਖੜੇ ਰਹਿਣ ਦਾ ਐਲਾਨ ਕੀਤਾ।
TAGGED:
ਸ਼੍ਰੋਮਣੀ ਅਕਾਲੀ ਦਲ