ਲੁਧਿਆਣਾ: ਸਾਈਕਲ ਫੈਕਟਰੀ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - ਲ ਰੋਡ 'ਤੇ ਸਾਇਕਲ ਪਾਰਟ ਬਣਾਉਣ ਵਾਲੀ ਇੱਕ ਫੈਕਟਰੀ ਦੇ ਵਿੱਚ ਅੱਗ
ਲੁਧਿਆਣਾ: ਗਿੱਲ ਰੋਡ 'ਤੇ ਸਾਈਕਲ ਦੇ ਪੁਰਜੇ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗਣ ਕਰਕੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਅੱਧੇ ਘੰਟੇ ਦੇ ਵਿੱਚ ਹੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ। ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਦੇ ਵਿੱਚ ਚੱਲ ਰਹੇ ਪੇਂਟ ਲਈ ਵਰਤਿਆ ਜਾਣ ਵਾਲਾ ਸਮਾਨ ਸੜ ਗਿਆ।