ਲੁਧਿਆਣਾ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਕਿੱਲੋ ਅਫ਼ੀਮ ਕੀਤੀ ਬਰਾਮਦ, 2 ਕਾਬੂ - ਲੁਧਿਆਣਾ ਪੁਲਿਸ
ਲੁਧਿਆਣਾ ਪੁਲਿਸ ਵੱਲੋਂ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਸਮਗਰੀ ਦੀ ਬਰਾਮਦਗੀ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਨੇ ਐਕਟਿਵਾ ਸਵਾਰ ਪਿਓ-ਪੁੱਤਰ ਨੂੰ ਇੱਕ ਕਿੱਲੋ ਅਫ਼ੀਮ ਨਾਲ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।