ਲੁਧਿਆਣਾ: ਸੰਘਣੀ ਧੁੰਦ ਕਾਰਨ ਆਪਸ 'ਚ ਗੱਡੀਆਂ ਦੀ ਟੱਕਰ - ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ
ਲੁਧਿਆਣਾ: ਸੰਘਣੀ ਧੁੰਦ ਕਾਰਨ ਜਗਰਾਓਂ ਤੋਂ ਲੁਧਿਆਣਾ ਵੱਲ ਜਾ ਰਹੇ ਵਾਹਨਾਂ ਦਾ ਇੱਕ ਦੂਜੇ ਨਾਲ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੋਕੇ 'ਤੇ ਜਾਣਕਾਰੀ ਦਿੰਦੇ ਹੋਏ ਏਐਸਆਈ ਗੁਰਸੇਵਕ ਸਿੰਘ ਨੇ ਕਿਹਾ ਕਿ ਸਾਡੇ ਆਉਣ ਤੋਂ ਪਹਿਲਾਂ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਕਰ ਸਕਦੇ, ਪਰ ਬਹੁਤ ਸਾਰੇ ਵਾਹਨ ਨੁਕਸਾਨੇ ਗਏ ਹਨ।