ਗਊਸ਼ਾਲਾਵਾਂ ਚ ਵਧਿਆ ਲੰਪੀ ਸਕਿਨ ਬੀਮਾਰੀ ਦਾ ਕਹਿਰ !
ਬਰਨਾਲਾ: ਜ਼ਿਲ੍ਹੇ 'ਚ ਪਸ਼ੂਆਂ 'ਚ ਲੰਪੀ ਸਕਿਨ ਦੀ ਬੀਮਾਰੀ ਲਗਾਤਾਰ ਫੈਲ ਰਹੀ ਹੈ। ਖਾਸ ਤੌਰ 'ਤੇ ਗਊਸ਼ਾਲਾਵਾਂ ਵਿੱਚ ਵੱਡੀ ਗਿਣਤੀ ਵਿੱਚ ਗਾਵਾਂ ਇਸ ਮਹਾਂਮਾਰੀ ਦੀ ਲਪੇਟ ਵਿਚ ਆਈਆਂ ਹੋਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸਹਿਯੋਗ ਨਾ ਮਿਲਣ ਤੋਂ ਗਊਸ਼ਾਲਾ ਪ੍ਰਬੰਧਕ ਨਿਰਾਸ਼ ਹਨ। ਇਸ ਗੰਭੀਰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਨਾਜ ਮੰਡੀ ਗਊਸ਼ਾਲਾ ਦੇ ਪ੍ਰਬੰਧਕ ਅਨਿਲ ਬਾਂਸਲ ਨਾਣਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਚਮੜੀ ਦੀ ਬੀਮਾਰੀ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਕਾਰਨ ਰੋਜ਼ਾਨਾ ਸੈਂਕੜੇ ਪਸ਼ੂ ਮਰ ਰਹੇ ਹਨ। ਜਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਨੂੰ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਗਊਸ਼ਾਲਾਵਾਂ ਨੂੰ ਮਰਨ ਵਾਲੀਆਂ ਗਊਆਂ ਨੂੰ ਦਫ਼ਨਾਉਣ ਲਈ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਹੈ।