ਮਾਮੂਲੀ ਤਕਰਾਰ ਦੇ ਚੱਲਦੇ ਸ਼ਖ਼ਸ ਦਾ ਇੱਟ ਮਾਰ ਕੇ ਕੀਤਾ ਕਤਲ - Man murdered in Amritsar due to minor altercation
ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਕਪੱਤਗੜ ਇਲਾਕੇ ਵਿੱਚ ਦੋ ਧਿਰਾਂ ਵਿਚਾਲੇ ਮਾਮੂਲੀ ਝਗੜਾ ਹੋਣ ਦਾ ਹੈ। ਇਸ ਮਾਮੂਲੀ ਝਗੜੇ ਵਿੱਚ ਇੱਕ ਧਿਰ ਦੇ ਸ਼ਖ਼ਸ ਨੇ ਦੂਜੀ ਧਿਰ ਦੇ ਸ਼ਖ਼ਸ ਉੱਪਰ ਇੱਟਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜਤਿੰਦਰ ਨਾਮ ਦੇ ਸ਼ਖ਼ਸ ਦੀ ਇੱਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਮੁਲਜ਼ਮ ਧਿਰ ਦੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇੱਕ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਪੀੜਤ ਪਰਿਵਾਰ ਵੱਲੋਂ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।