ਪੰਜਾਬ

punjab

By

Published : Jul 26, 2022, 11:44 AM IST

ETV Bharat / videos

ਗੁਆਂਢੀ ਦੇ ਪਾਲਤੂ ਕੁੱਤੇ ਦੇ ਭੌਂਕਣ ’ਤੇ ਵਿਅਕਤੀ ਨੇ ਮਾਰੀ ਗੋਲੀ, ਹੋਈ ਮੌਤ

ਫਰੀਦਕੋਟ: ਕੋਟਕਪੂਰਾ ਦੇ ਬੀੜ ਸਿੱਖਾਂਵਾਲਾ ਰੋਡ 'ਤੇ ਇਕ ਵਿਅਕਤੀ ਭੌਂਕਣ 'ਤੇ ਆਪਣੇ ਗੁਆਂਢੀ ਦੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮਲਕੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਾਲਤੂ ਕੁੱਤੇ ਨਾਲ ਗਲੀ ਵਿੱਚ ਖੜ੍ਹੀ ਸੀ। ਇਸ ਦੌਰਾਨ ਮਨਜੀਤ ਸਿੰਘ ਉਥੋਂ ਲੰਘਣ 'ਤੇ ਕੁੱਤੇ ਨੇ ਭੌਂਕਣਾ ਸ਼ੁਰੂ ਕਰ ਦਿੱਤਾ, ਜਿਸ 'ਤੇ ਮਨਜੀਤ ਨੇ ਗੁੱਸੇ 'ਚ ਆ ਕੇ ਘਰ 'ਚੋਂ ਰਿਵਾਲਵਰ ਲਿਆ ਕੇ ਕੁੱਤੇ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ ਸਬੰਧੀ ਐਸਐਚਓ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ABOUT THE AUTHOR

...view details