ਕੁੜੀਆਂ ਦੇ ਸਕੂਲ 'ਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ - ਅੰਮ੍ਰਿਤਸਰ ਖੁਦਕੁਸ਼ੀ ਮਾਮਲਾ
ਜਲੰਧਰ: ਫਗਵਾੜਾ ਵਿਖੇ ਕੁੜੀਆਂ ਦੇ ਨਿੱਜੀ ਸਕੂਲ ਵਿਖੇ ਉਸ ਸਮੇਂ ਹਫੜਾ ਤਫੜੀ ਦਾ ਮਾਹੋਲ ਬਣ ਗਿਆ ਜਦੋਂ ਇੱਕ ਨੌਜ਼ਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਲਿਆ। ਬੇਹੋਸ਼ੀ ਦੀ ਹਾਲਤ ਵਿੱਚ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ। ਨੌਜਵਾਨ ਨੇ ਵੱਲੋਂ ਜ਼ਹਿਰੀਲਾ ਪਦਾਰਥ ਕਿਉਂ ਨਿਗਲਿਆ ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।