ਬਾਦਲ ਦਾ ਪੂਰਾ ਪਰਿਵਾਰ ਬੇਅਦਬੀ ਮਾਮਲਿਆਂ 'ਚ ਦੋਸ਼ੀ: ਭਾਈ ਧਿਆਨ ਸਿੰਘ ਮੰਡ - badal
ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਫਾਜ਼ਿਲਕਾ 'ਚ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦਾ ਪੂਰਾ ਪਰਿਵਾਰ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਐਕਟਰ ਅਕਸ਼ੇ ਕੁਮਾਰ ਵੀ ਸ਼ਾਮਿਲ ਹਨ। ਬਾਦਲਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਜਗ੍ਹਾ ਰਾਜਨੀਤਕ ਕੁਰਸੀਆਂ ਦੀ ਬਜਾਏ ਜੇਲ ਹੈ।