ਮਨਜੀਤ ਸਿੰਘ ਜੀਕੇ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਕੀਤਾ ਦੁੱਖ ਸਾਂਝਾ - ਜਾਗੋ ਪਾਰਟੀ ਦੇੇ ਪ੍ਰਧਾਨ ਮਨਜੀਤ ਸਿੰਘ ਜੀਕੇ
ਮਾਨਸਾ : DSGMC ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇੇ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕਿਹਾ ਕਿ ਜੋ ਵੀ ਹੋਇਆ ਹੈ ਉਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਛੋਟੀ ਉਮਰ 'ਚ ਬਹੁਤ ਵੱਡੀ ਕਾਮਯਾਬੀ ਹਾਸਿਵ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਮਾਂ ਦਾ ਦੁੱਖ ਬਹੁਤ ਵੱਡਾ ਹੈ। ਉਸ ਪਿਤਾ ਨੇ ਮੁਲਾਕਾਤ ਦੌਰਾਨ ਮੈਨੂੰ ਕਿਹਾ ਕਿ ਰਾਜਨੀਤਿਕ ਪਾਰਟੀਆਂ ਮੇਰੇ ਪੁੱਤ ਦੇ ਸ਼ਿਵੇ 'ਤੇ ਰਾਜਨੀਤੀ ਕਰ ਰਹੀਆਂ ਹਨ। ਜੀਕੇ ਨੂੰ ਸਿੱਧੂ ਦੇ ਪਿਤਾ ਨੇ ਕਿਹਾ ਕਿ ਉਹ ਆਪਣੀ ਰਾਜਨੀਤੀ ਕੀਕੇ ਹੋਰ ਲੈ ਜਾਣ ਮੇਰੇ ਪਰਿਵਾਰ ਨੂੰ ਦੁੱਖ ਦੀ ਘੜੀ 'ਚ ਇਕੱਲਾ ਛੱਡ ਦਿਓ।ਮੈਨੂੰ ਇਨਸਾਫ ਚਾਹੀਦਾ ਹੈ।
Last Updated : Jun 5, 2022, 5:15 PM IST