ਲੁਧਿਆਣਾ ਦੇ ਕਾਰੋਬਾਰੀਆਂ ਨਾਲ ਮਨਪ੍ਰੀਤ ਬਾਦਲ ਨੇ ਕੀਤੀ ਮੀਟਿੰਗ - ਲੁਧਿਆਣਾ ਦੇੇ ਕਾਰੋਬਾਰੀਆਂ ਨਾਲ ਮਨਪ੍ਰੀਤ ਬਾਦਲ ਦੀ ਮੀਟਿੰਗ
ਲੁਧਿਆਣਾ ਦੀ ਸਨਅਤ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅਤੇ ਨਵੇਂ ਇਨਵੈਸਟਰਸ ਨੂੰ ਲੁਧਿਆਣਾ ਵਿੱਚ ਇੰਡਸਟਰੀ ਲਾਉਣ ਲਈ ਇੱਕ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਇੰਡਸਟਰੀ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਾਸ ਤੌਰ 'ਤੇ ਪਹੁੰਚੇ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾਲ ਭਰੋਸਾ ਦਿੱਤਾ। ਉਧਰ ਦੂਜੇ ਪਾਸੇ ਸਨਅਤਕਾਰ ਇਸ ਮੀਟਿੰਗ ਤੋਂ ਕੁਝ ਖਾਸ ਖੁਸ਼ ਵਿਖਾਈ ਨਹੀਂ ਦਿੱਤੇ ਸਨਅਤਕਾਰਾਂ ਨੇ ਕਿਹਾ ਕਿ ਨਵੀਂ ਇੰਡਸਟਰੀ ਉਦੋਂ ਹੀ ਕਾਮਯਾਬ ਹੋ ਸਕਦੀ ਹੈ ਜਦੋਂ ਪੁਰਾਣੀ ਇੰਡਸਟਰੀ ਸਹੀ ਢੰਗ ਨਾਲ ਚੱਲੇ ਉਨ੍ਹਾਂ ਕਿਹਾ ਕਿ ਪੁਰਾਣੀ ਇੰਡਸਟਰੀ ਦਾ ਹਾਲ ਬੁਰਾ ਹੈ। ਉਨ੍ਹਾਂ ਨੇ ਬਿਜਲੀ ਦਰਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ।