ਮਹਿਲਾ ਡਾਕਟਰ ਨੇ ਆਜ਼ਾਦੀ ਦਿਵਸ ਮੌਕੇ ਮਿਲਿਆ ਪ੍ਰਸੰਸਾ ਪੱਤਰ ਪਾੜਿਆ - mansa doctor
ਕਸਬਾ ਸਰਦੂਲਗੜ੍ਹ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਇੱਕ ਮਹਿਲਾ ਡਾਕਟਰ ਨੇ ਮਿਲੇ ਸਨਮਾਨ ਪੱਤਰ ਨੂੰ ਪਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਮਹਿਲਾ ਡਾਕਟਕ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੀਟਿੰਗ ਛੱਡ ਕੇ ਚਲੇ ਗਏ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਿੱਚ ਗੁੱਸਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਉਨ੍ਹਾਂ ਦੀ ਅਣਦੇਖੀ ਕੀਤੀ ਗਈ ਹੈ।