ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 2 ਮਹਿਲਾਵਾਂ ਸਮੇਤ 6 ਗ੍ਰਿਫਤਾਰ - ਪੁਲਿਸ ਵੱਲੋਂ ਰੇਡ ਕਰਕੇ ਦੋ ਔਰਤਾਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਮਾਨਸਾ: ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲੇ ਇੱਕ ਅੱਡੇ ’ਤੇ ਮਾਨਸਾ ਦੀ ਸਿਟੀ ਪੁਲਿਸ ਵੱਲੋਂ ਰੇਡ ਕਰਕੇ ਦੋ ਔਰਤਾਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ 2 ਦੇ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਨ ਵੇਅ ਟਰੈਫਿਕ ਰੋਡ ’ਤੇ ਇੱਕ ਘਰ ਦੇ ਵਿੱਚ ਜਿਸਮਫਰੋਸ਼ੀ ਦਾ ਧੰਦਾ ਚੱਲਦਾ ਹੈ ਜਿਸ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲੇ ਅਤੇ ਕਰਵਾਉਣ ਵਾਲੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦੇ ਵਿੱਚ ਹੋਰ ਵੀ ਕਿਤੇ ਪੁਲਿਸ ਨੂੰ ਅਜਿਹੀ ਸੂਚਨਾ ਮਿਲਦੀ ਹੈ ਤਾਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਸ਼ਹਿਰ ਦੇ ਵਿਚ ਅਮਨ ਸ਼ਾਂਤੀ ਦੀ ਬਹਾਲ ਰੱਖੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ।