ਪੱਲੇਦਾਰ ਮਜ਼ਦੂਰਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਮਾਨਸਾ ਵਿਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਟੈਂਡਰ ਪਾਲਿਸੀ ਦੇ ਵਿਰੋਧ ਵਿੱਚ ਪੱਲੇਦਾਰਾਂ ਵੱਲੋਂ ਲਗਾਤਾਰ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਵੀਂ ਲਿਆਂਦੀ ਕਿ ਟੈਂਡਰ ਪਾਲਿਸੀ ਦੇ ਵਿਰੋਧ ਵਿੱਚ ਮਜ਼ਦੂਰਾਂ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੈਂਡਰ ਪਹੁੰਚੀ ਦੇ ਨਾਲ ਜਿੱਥੇ ਮਜ਼ਦੂਰਾਂ ਦਾ ਚੁੱਲਾ ਤਪਣਾ ਬੰਦ ਹੋਵੇਗਾ ਉੱਥੇ ਹੀ ਨਵੇਂ ਨਵੇਂ ਆ ਰਹੇ ਠੇਕੇਦਾਰ ਮਜ਼ਦੂਰਾਂ ਦੇ ਹੱਕਾਂ ਢਾਕਾ ਮਾਰਨਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਜੇਕਰ ਸਰਕਾਰ ਵੱਲੋਂ ਇਸ ਟੈਂਡਰ ਨਾਂ ਬਦਲਿਆ ਗਿਆ ਤਾਂ 5 ਸਤੰਬਰ ਸਰਕਾਰ ਦੀ ਅਰਥੀ ਫੂਕੀ ਜਾਵੇਗੀ।