ਤਰਨਤਾਰਨ ’ਚ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ - Congress Party
ਤਰਨਤਾਰਨ: ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਕਾਂਗਰਸ ਪਾਰਟੀ (Congress Party) ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 60 ਪਰਿਵਾਰਾਂ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਅਤੇ ਝੂਠਿਆਂ ਲਾਰਿਆਂ ਤੋਂ ਅੱਕ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਰਮਨਦੀਪ ਕੁਮਾਰ ਨੇ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਅਸੀਂ ਹੋਣਾ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ।ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਮੁੱਖ ਰੱਖਦੇ ਹੋਏ ਦਲਬਦਲੀ ਹੋ ਰਹੀ ਹੈ।