ਪੁਲਿਸ ਦੀ ਨੌਕਰੀ ਲੈਣ ਲਈ ਠੱਗੀ ਦਾ ਸ਼ਿਕਾਰ ਹੋਏ ਕਈ ਪਰਿਵਾਰ - ਬੇਰੁਜ਼ਗਾਰੀ ਇੰਨੀ ਵਧ ਚੁੱਕੀ ਹੈ ਕਿ ਨੌਕਰੀ ਲੈਣ
ਅੰਮ੍ਰਿਤਸਰ: ਪੰਜਾਬ ਵਿੱਚ ਬੇਰੁਜ਼ਗਾਰੀ ਇੰਨੀ ਵਧ ਚੁੱਕੀ ਹੈ ਕਿ ਨੌਕਰੀ ਲੈਣ ਦੇ ਮਾਮਲੇ 'ਚ ਨੌਜਵਾਨ ਆਏ ਦਿਨ ਹੀ ਝੂਠੀਆਂ ਕੰਪਨੀਆਂ ਦੇ ਹੱਥੋਂ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਵਿੱਚ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦਰਸ਼ਨ ਐਵੀਨਿਊ ਪੁਲਿਸ ਚੌਂਕੀ ਵਿੱਚ ਕਈ ਪਰਿਵਾਰ ਇਕੱਠੇ ਹੋ ਕੇ ਪੁਲਿਸ ਨੂੰ ਮਿਲਣ ਪਹੁੰਚੇ ਅਤੇ ਉੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿਚ CSF ਦੀ ਨਕਲੀ ਵਰਦੀ ਪਾ ਕੇ ਅੰਮ੍ਰਿਤਸਰ ਵਿਚ ਨੌਜਵਾਨਾਂ ਨੂੰ ਪੁਲਿਸ ਵਿਚ ਭਰਤੀ ਕਰਵਾ ਰਹੇ ਸਨ ਤੇ ਉਨ੍ਹਾਂ ਨੂੰ ਨਕਲੀ ਆਈਕਾਰਡ ਵੀ ਬਣਾ ਕੇ ਦੇ ਰਹੇ ਸਨ। ਜਿਸ ਤਹਿਤ ਉਕਤ ਆਰੋਪੀਆਂ ਵੱਲੋਂ ਨੌਜਵਾਨਾਂ ਕੋਲੋਂ ਲੱਖਾਂ ਰੁਪਏ ਵੀ ਠੱਗੇ ਜਾ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਇਹ ਸਾਰੇ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਦਰਸ਼ਨ ਐਵੇਨਿਊ ਚੌਂਕੀ ਵਿੱਚ ਮਾਮਲਾ ਵੀ ਦਰਜ ਕਰਵਾਇਆ ਗਿਆ। ਪਰ ਅਜੇ ਤੱਕ ਪੁਲਿਸ ਵੱਲੋਂ ਆਰੋਪੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਕਰਕੇ ਪਰਿਵਾਰਾਂ ਵੱਲੋਂ ਅੱਜ ਇਕ ਵਾਰ ਫਿਰ ਦਰਸ਼ਨ ਆਰਮੀ ਚੌਂਕੀ ਵਿੱਚ ਇਕੱਠੇ ਹੋ ਕੇ ਉਕਤ ਆਰੋਪੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ।