ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਕੱਢਿਆ ਮਸ਼ਾਲ ਮਾਰਚ - ਜਲੰਧਰ'
ਜਲੰਧਰ: ਕੇਂਦਰ ਸਰਾਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਬਾਰਡਰਾਂ 'ਤੇ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਜਲੰਧਰ ਵਿਖੇ ਪਹਿਲਾ ਟਰੈਕਟਰ ਰੈਲੀ ਕੱਢੀ ਗਈ ਅਤੇ ਉਸ ਤੋਂ ਬਾਅਦ ਸ਼ਾਮ ਨੂੰ ਕਿਸਾਨਾਂ ਨੂੰ ਸਮਰਥਨ ਦੇਣ ਲਈ ਮਸ਼ਾਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਦੇਸ਼ ਭਗਤ ਯਾਦਗਾਰ ਹਾਲ ਤੋਂ ਹੁੰਦਾ ਹੋਇਆ ਵੱਖ-ਵੱਖ ਚੌਕਾਂ ਤੋਂ ਲੰਘ ਕੇ ਮਾਡਲ ਟਾਊਨ ਮਾਰਕੀਟ ਵਿੱਚ ਜਾ ਕੇ ਸਮਾਪਤ ਕੀਤਾ ਗਿਆ। ਇਸ ਵਿੱਚ ਸ਼ਹਿਰ ਵਾਸੀਆਂ ਦੇ ਨਾਲ-ਨਾਲ ਹੋਰ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਿਲ ਹੋਏ। ਉਨ੍ਹਾਂ ਨੇ ਕਿਸਾਨਾਂ ਦਾ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਉਹ ਸਾਰੇ ਕਿਸਾਨਾਂ ਦੇ ਨਾਲ ਹਨ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤਕ ਉਹ ਵੀ ਕਿਸਾਨਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੇ ਰਹਿਣਗੇ।