ਮਜ਼ਦੂਰ ਮੁਕਤੀ ਮੋਰਚਾ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ - ਆਮ ਆਦਮੀ ਪਾਰਟੀ
ਮਾਨਸਾ: ਸਥਾਨਕ ਬੱਸ ਸਟੈਂਡ ਵਿੱਚ ਮਜ਼ਦੂਰ ਮੁਕਤੀ ਮੋਰਚਾ (Workers Liberation Front) ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰਕੇ ਪੰਜਾਬ ਸਰਕਾਰ (Government of Punjab) ਦੀ ਅਰਥੀ ਫੂਕੀ, ਇਸ ਮੌਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਚੋਣਾਂ ਤੋਂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹਰ ਆਮ ਆਦਮੀ ਗ਼ਰੀਬ ਮਜ਼ਦੂਰਾਂ ਦੀ ਸਰਕਾਰ ਹੋਵੇਗੀ, ਪਰ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਵਰਗ ਤੇ ਆਮ ਆਦਮੀ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ 17 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ, ਪਰ ਭਗਵੰਤ ਮਾਨ ਨੇ ਆਗੂਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ, ਸਗੋਂ ਮੀਟਿੰਗ ਮੌਕੇ ‘ਤੇ ਰੱਦ ਕਰ ਦਿੱਤੀ।