ਪ੍ਰਕਾਸ਼ ਪੁਰਬ ਮੌਕੇ ਇੱਕੋ ਧਾਰਮਿਕ ਸਟੇਜ ਲੱਗੇਗੀ: ਜਗੀਰ ਕੌਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਸਾਂਝੇ ਤੌਰ ਉੱਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਪ੍ਰਕਾਸ਼ ਪੁਰਬ ਮੌਕੇ ਸਾਂਝੀ ਧਾਰਮਿਕ ਸਟੇਜ ਲੱਗੇਗੀ। ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ, ਤਾਂ ਜੋ ਇੱਕੋ ਸਟੇਜ ਤੋਂ ਕੌਮ ਨੂੰ ਸੁਨੇਹਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਉਸ ਹੀ ਸਟੇਜ ਉੱਤੇ ਆਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਆਪਣਾ ਕੰਮ ਕਰਦੀ ਜਾਵੇ ਤੇ ਸਟੇਜ ਉੱਤੇ ਆਮ ਲੋਕ ਆਉਣਗੇ।