ਫ਼ਤਿਹਗੜ੍ਹ ਸਾਹਿਬ 'ਚ ਟਰੈਕਟਰ ਮਾਰਚ ਸਬੰਧੀ ਅਕਾਲੀ ਦਲ ਨੇ ਕੀਤੀ ਮੀਟਿੰਗ - 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ
ਫ਼ਤਿਹਗੜ੍ਹ ਸਾਹਿਬ: 3 ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਦਿੱਲੀ ਵਿੱਚ ਲਗਾਤਾਰ ਧਰਨਾ ਜਾਰੀ ਹੈ। ਖੇਤੀ ਕਾਨੂੰਨ ਰੱਦ ਨਾ ਹੋਣ 'ਤੇ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅਮਲੋਹ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਅਮਲੋਹ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿੱਚ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਘਰ-ਘਰ ਤੋਂ 24 ਜਨਵਰੀ ਨੂੰ ਟਰੈਕਟਰ-ਟਰਾਲੀਆਂ ਤੋਂ ਇਲਾਵਾ ਆਪਣੇ-ਆਪਣੇ ਵਾਹਨਾਂ 'ਤੇ ਦਿੱਲੀ ਜਾਣ ਲਈ ਰਵਾਨਾ ਹੋਣਗੇ।