ਸੰਯੁਕਤ ਸਮਾਜ ਮੋਰਚਾ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ, ਜਾਣੋ ਵਜ੍ਹਾ
ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਉੱਤੇ ਕਬਜ਼ੇ ਛੁਡਵਾਉਣ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਵਿੱਚ ਕਈ ਕਿਸਾਨਾਂ ਵੱਲੋਂ ਖੁਦ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੱਡਿਆ ਗਿਆ ਹੈ ਅਤੇ ਕੁੱਝ ਕਿਸਾਨਾਂ ਦੇ ਕਬਜ਼ੇ ਪੰਚਾਇਤੀ ਜ਼ਮੀਨ ਵੱਲੋਂ ਛੁਡਵਾਏ ਜਾ ਰਹੇ ਹਨ। ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ 23 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਜਿਹੜੇ ਅੰਗਰੇਜ਼ਾਂ ਤੋਂ ਵੀ ਪਹਿਲਾਂ ਤੋਂ ਜ਼ਮੀਨਾਂ ਉੱਤੇ ਕਾਸ਼ਤਕਾਰ ਹਨ ਅਤੇ ਪੰਚਾਇਤ ਨੂੰ ਜ਼ਮੀਨ ਦੇ ਬਣਦੇ ਪੈਸੇ ਦਿੰਦੇ ਆ ਰਹੇ ਹਨ ਪਰ ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਨੋਟਿਸ ਕੱਢ ਕੇ ਉਨ੍ਹਾਂ ਨੂੰ ਉਨ੍ਹਾਂ ਤੋਂ ਮਾਲਕਾਨਾ ਹੱਕ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਦੀ ਤਾਂ ਇਹਨਾਂ ਜ਼ਮੀਨਾਂ ਉੱਤੇ ਰਿਹਾਇਸ਼ ਵੀ ਹੈ। ਮੀਟਿੰਗ ਵਿੱਚ ਇਹਨਾਂ ਸਾਰਿਆਂ ਵਿਸ਼ਿਆਂ ਉੱਤੇ ਵਿਚਾਰ ਚਰਚਾ ਹੋਈ ਹੈ ਜੋ ਮੀਟਿੰਗ ਦੌਰਾਨ ਪੰਚਾਇਤ ਮੰਤਰੀ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ।