ਸਿੱਧੂ ਮੂਸੇਵਾਲਾ ਕਤਲਕਾਂਡ: SIT ਨੇ ਕੀਤੀ ਮੀਟਿੰਗ, ਅਧਿਕਾਰੀਆਂ ਨੇ ਮੀਡੀਆ ਤੋਂ ਬਣਾਈ ਦੂਰੀ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ
ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਬਣਾਈ ਗਈ ਐਸਆਈਟੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪੁਲਿਸ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਸਿਟੀ ਦੇ ਇੰਚਾਰਜ ਜਸਕਰਨ ਸਿੰਘ ਨੇਵੱਖ-ਵੱਖ ਪਹਿਲੂਆਂ ਤੋਂ ਕੀਤੀ ਗਈ ਜਾਂਚ ਪੜਤਾਲ ਦੀ ਜਾਣਕਾਰੀ ਲਈ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਦੱਸ ਦਈਏ ਕਿ ਮੂਸੇਵਾਲਾ ਕਤਲ ਮਾਮਲੇ ਚ ਕੁਝ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।