ਕਿਰਤ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਏਟਕ ਜਥੇਬੰਦੀ ਨੇ ਕੀਤੀ ਮੀਟਿੰਗ - ਮਿਸਤਰੀ ਮਜ਼ਦੂਰ ਯੂਨੀਅਨ
ਮਾਨਸਾ: ਸੀਪੀਆਈ ਵੱਲੋਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੂੰ ਲੈ ਕੇ ਮਾਨਸਾ ਦੇ ਬਾਬਾ ਬੂਝਾ ਭਵਨ ਵਿਖੇ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਸੋਧ ਨੂੰ ਲੈ ਕੇ ਵਿਰੋਧ ਜਤਾਇਆ ਗਿਆ। ਇਸ ਮੌਕੇ ਆਗੂਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਕਿਰਤ ਕਾਨੂੰਨਾਂ ਵਿੱਚ ਕੀਤੀ ਸੋਧ ਦੇ ਵਿਰੋਧ ਜਤਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਵਰਗ ਨੂੰ ਨਿਸ਼ਾਨਾ ਬਣਾ ਕੇ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਰਤ ਕਾਨੂੰਨਾਂ ਵਿੱਚ ਸੋਧ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਦਾ ਉਹ ਵਿਰੋਧ ਕਰਦੇ ਹਨ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਪ੍ਰਵਾਨ ਕਰਕੇ ਖੇਤੀ ਕਾਨੂੰਨ ਵੀ ਰੱਦ ਕਰੇ।