ਮੰਤਰੀ ਹਰਭਜਨ ਸਿੰਘ ਈਟੀਓ ਦਾ ਲੋਕਾਂ ਨੂੰ ਵੱਡਾ ਤੋਹਫਾ - ਮੰਤਰੀ ਹਰਭਜਨ ਸਿੰਘ ਈਟੀਓ ਦਾ ਲੋਕਾਂ ਨੂੰ ਵੱਡਾ ਤੋਹਫਾ
ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਗੇਲੇਵਾਲ ਵਿੱਚ 66 ਕੇ ਵੀ ਬਿਜਲੀ ਗਰਿੱਡ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਿਜਲੀ ਗਰਿੱਡ ਲੋਕ ਸਮਰਪਿਤ ਕਰਦਿਆਂ ਕਿਹਾ ਕਿ ਇਸ ਨਾਲ 40 ਪਿੰਡਾਂ ਦੇ ਵਿੱਚ ਨਿਰਵਿਘਨ ਬਿਜਲੀ ਮੁਹੱਈਆ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਦੇ ਬਿੱਲ ਆਉਣਗੇ ਉਨ੍ਹਾਂ ਦੇ ਵਿਚ 80 ਫੀਸਦੀ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆਉਣਗੇ। ਇਸ ਦੌਰਾਨ ਉਨ੍ਹਾਂ ਨਾਲ ਬਿਜਲੀ ਮਹਿਕਮੇ ਦੇ ਅਧਿਕਾਰੀ ਵੀ ਮੌਜੂਦ ਰਹੇ।
TAGGED:
Minister Harbhajan Singh ETO