3 ਮਹੀਨੇ ਤੋਂ ਲਾਪਤਾ ਬੱਚੀ ਬਰਾਮਦ, ਮੁਲਜ਼ਮ ਕਾਬੂ - ਪੁਲਿਸ ਅਫ਼ਸਰ
ਅੰਮ੍ਰਿਤਸਰ: ਥਾਣਾ ਡੀ-ਡਿਵੀਜ਼ਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪਿਛਲੇ ਕੁਝ ਮਹੀਨੇ ਪਹਿਲਾਂ ਅਗਵਾਹ ਹੋਈ ਨਬਾਲਿਗ ਲੜਕੀ (Kidnapped minor girl) ਨੂੰ ਪੁਲਿਸ (Police) ਵੱਲੋਂ ਬਰਾਮਦ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਬੱਚੀ ਨੂੰ ਅਗਵਾਹ ਕਰਨ ਵਾਲਾ ਮੁਲਜ਼ਮ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਪੁਲਿਸ ਬੱਚੀ ਨੂੰ ਲੈਕੇ ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਘੁੰਮ ਦਾ ਰਿਹਾ, ਪਰ ਜਦੋਂ ਉਸ ਦੇ ਪੰਜਾਬ ਆਉਣ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ (Police) ਨੇ ਨਾਕੇਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਮੁਲਜ਼ਮ ਨੂੰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।