ਭੇਦਭਰੇ ਹਾਲਾਤਾਂ ’ਚ ਲਾਪਤਾ ਹੋਏ ਭੈਣ ਭਰਾ ਪੁਲਿਸ ਨੇ ਹੈਦਰਾਬਾਦ ਤੋਂ ਕੀਤੇ ਬਰਾਮਦ - ਭੇਦਭਰੇ ਹਾਲਾਤਾਂ ’ਚ ਲਾਪਤਾ ਹੋਏ ਭੈਣ ਭਰਾ
🎬 Watch Now: Feature Video
ਹੁਸ਼ਿਆਰਪੁਰ: ਸ਼ਹਿਰ ਦੇ ਮੁਹੱਲਾ ਰਵਿਦਾਸ ਨਗਰ ਤੋਂ ਭੇਦਭਰੇ ਹਲਾਤਾਂ ਚ ਲਾਪਤਾ ਹੋਏ ਭੈਣ ਭਰਾ ਨੂੰ ਪੁਲਿਸ ਨੇ ਹੈਦਰਾਬਾਦ ਤੋਂ ਬਰਾਮਦ ਕੀਤੇ ਹਨ। ਨਾਲ ਹੀ ਪੁਲਿਸ ਨੇ ਇੱਕ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ ਜਿਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਭੈਣ ਭਰਾ ਨੂੰ ਲੱਭਣ ਲਈ ਯਤਨ ਕੀਤੇ ਜਾ ਰਹੇ ਹਨ ਤੇ ਪੁਲਿਸ ਵਲੋਂ ਕੜੀ ਮੁਸ਼ਕੱਤ ਬਾਅਦ ਦੋਵਾਂ ਨੂੰ ਹੈਦਰਾਬਾਦ ਤੋਂ ਲੱਭਿਆ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਬਾਗਦੀ ਅੰਕਿਤ ਵਾਸੀ ਹੈਦਰਾਬਾਦ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਫਿਲਹਾਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿਉ ਦੋਵੇਂ ਘਰੋਂ ਗਏ ਸਨ। ਪਰ ਕਾਬੂ ਕੀਤੇ ਗਏ ਵਿਅਕਤੀ ਤੋਂ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਦੋਵੇਂ ਬੱਚੇ ਸੁਰੱਖਿਅਤ ਹਨ।